You are here:ਮੁਖ ਪੰਨਾ»ਕਵਿਤਾਵਾਂ»ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ
Coming soon: A new and improved Global Punjabi site!!!

ਲੇਖ਼ਕ

Wednesday, 04 February 2026 12:03

ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ

Written by
Rate this item
(0 votes)

ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ

ਜੇ ਨਜ਼ਰ ਤੇਰੀ 'ਚ ਨਾ-ਮਨਜ਼ੂਰ ਹਾਂ

ਸੀਨੇ ਉਤਲੇ ਤਗਮਿਆਂ ਨੂੰ ਕੀ ਕਰਾਂ

ਸੀਨੇ ਵਿਚਲੇ ਨਗਮਿਆਂ ਤੋਂ ਦੂਰ ਹਾਂ

ਢੋ ਰਿਹਾ ਹਾਂ ਮੈਂ ਹਨੇਰਾ ਰਾਤ ਦਿਨ

ਆਪਣੀ ਹਉਮੈ ਦਾ ਮੈਂ ਮਜ਼ਦੂਰ ਹਾਂ

ਦਰਦ ਨੇ ਮੈਨੂੰ ਕਿਹਾ : ਐ ਅੰਧਕਾਰ

ਮੈਂ ਤੇਰੇ ਸੀਨੇ 'ਚ ਛੁਪਿਆ ਨੂਰ ਹਾਂ

ਮੇਰੇ ਸੀਨੇ ਵਿਚ ਹੀ ਹੈ ਸੂਲੀ ਮੇਰੀ

ਮੈਂ ਵੀ ਆਪਣੀ ਕਿਸਮ ਦਾ ਮਨਸੂਰ ਹਾਂ

Read 373 times
ਸੁਰਜੀਤ ਪਾਤਰ

(ਛਪਿਆ ਅਕਤੂਬਰ 08, 2009 ਸੀਰਤ ਅਗਸਤ 2009 ਵਿੱਚੋਂ ਧੰਨਵਾਦ ਸਹਿਤ)
ਫ਼ੋਨ ਨੰਬਰ: 98145-04272