You are here:ਮੁਖ ਪੰਨਾ»ਕਵਿਤਾਵਾਂ»ਕੋਈ ਦਸਤਾਰ ਰਤ ਲਿਬੜੀ ਕੋਈ ਤਲਵਾਰ ਆਈ ਹੈ
Coming soon: A new and improved Global Punjabi site!!!

ਲੇਖ਼ਕ

Sunday, 28 June 2026 13:43

ਕੋਈ ਦਸਤਾਰ ਰਤ ਲਿਬੜੀ ਕੋਈ ਤਲਵਾਰ ਆਈ ਹੈ

Written by
Rate this item
(0 votes)

ਕੋਈ ਦਸਤਾਰ ਰਤ ਲਿਬੜੀ ਕੋਈ ਤਲਵਾਰ ਆਈ ਹੈ

ਲਿਆਓ ਸਰਦਲਾਂ ਤੋਂ ਚੁੱਕ ਕੇ ਅਖ਼ਬਾਰ ਆਈ ਹੈ

ਘਰਾਂ ਦੀ ਅੱਗ ਸਿਆਣੀ ਏ ਤਦੇ ਇਸ ਦੀ ਲਪੇਟ ਅੰਦਰ

ਬਗਾਨੀ ਧੀ ਹੀ ਆਈ ਹੈ ਕਿ ਜਿੰਨੀ ਵਾਰ ਆਈ ਹੈ

ਲਗਾਈ ਸੀ ਜੋ ਤੀਲਾਂ ਨਾਲ, ਬੁਝਦੀ ਨਾ ਅਪੀਲਾਂ ਨਾਲ

ਨਹੀਂ ਮੁੜਦੀ ਦਲੀਲਾਂ ਨਾਲ ਅਗਨ ਜੁ ਦੁਆਰ ਆਈ ਹੈ

ਐ ਮੇਰੇ ਸ਼ਹਿਰ ਦੇ ਲੋਕੋ ਬਹੁਤ ਖੁਸ਼ ਹੈ ਤੁਹਾਡੇ 'ਤੇ

ਤੁਹਾਡੇ ਸ਼ਹਿਰ ਵੱਲ ਗਿਰਝਾਂ ਦੀ ਇਹ ਜੋ ਡਾਰ ਆਈ ਹੈ

ਅਸਾਂ ਬੀਜੇ, ਤੁਸਾਂ ਬੀਜੇ, ਕਿਸੇ ਬੀਜੇ, ਚਲੋ ਛੱਡੋ

ਕਰੋ ਝੋਲੀ, ਭਰੋ ਅੰਗਿਆਰ, ਲਉ ਕਿ ਬਹਾਰ ਆਈ ਹੈ

ਨਦੀ ਏਨੀ ਚੜ੍ਹੀ ਕਿ ਨੀਰ ਦਹਿਲੀਜ਼ਾਂ 'ਤੇ ਚੜ੍ਹ ਆਇਆ

ਬਦੀ ਏਨੀ ਵਧੀ ਕਿ ਆਪਣੇ ਵਿਚਕਾਰ ਆਈ ਹੈ

ਕੋਈ ਕੋਂਪਲ ਨਵੀਂ ਫੁੱਟੀ ਕਿ ਕੋਈ ਡਾਲ ਹੈ ਟੁਟੀ

ਕਿ ਆਈ ਜਾਨ ਵਿਚ ਮੁੱਠੀ, ਕਿਸੇ ਦੀ ਤਾਰ ਆਈ ਹੈ

Read 349 times Last modified on Thursday, 02 July 2026 12:34
ਸੁਰਜੀਤ ਪਾਤਰ

(ਛਪਿਆ ਅਕਤੂਬਰ 08, 2009 ਸੀਰਤ ਅਗਸਤ 2009 ਵਿੱਚੋਂ ਧੰਨਵਾਦ ਸਹਿਤ)
ਫ਼ੋਨ ਨੰਬਰ: 98145-04272