You are here:ਮੁਖ ਪੰਨਾ»ਕਵਿਤਾਵਾਂ»ਉਨ੍ਹਾਂ 'ਤੇ ਰਹਿਮ ਕਰੋਗੇ ਤਾਂ ਕਰਨਗੇ ਉਹ ਵੀ
Coming soon: A new and improved Global Punjabi site!!!

ਲੇਖ਼ਕ

Saturday, 29 August 2026 12:47

ਉਨ੍ਹਾਂ 'ਤੇ ਰਹਿਮ ਕਰੋਗੇ ਤਾਂ ਕਰਨਗੇ ਉਹ ਵੀ

Written by
Rate this item
(0 votes)

ਉਨ੍ਹਾਂ 'ਤੇ ਰਹਿਮ ਕਰੋਗੇ ਤਾਂ ਕਰਨਗੇ ਉਹ ਵੀ

ਨਹੀਂ ਤਾਂ ਤੜਪ ਕੇ ਵਿਹੁ ਨਾਲ ਭਰਨਗੇ ਉਹ ਵੀ

ਨਿਆਂ ਕਰੋਗੇ ਉਨ੍ਹਾਂ ਨਾਲ ਤਾਂ ਭਲਾ ਹੋਊ

ਨਹੀਂ ਤਾਂ ਕਹਿਰ ਦੇ ਕਾਨੂੰਨ ਘੜਨਗੇ ਉਹ ਵੀ

ਜਿਨ੍ਹਾਂ ਦਾ ਜਿਉਣ ਹੈ ਮੌਤੋਂ ਬੁਰਾ, ਉਨ੍ਹਾਂ ਹੱਥੋਂ

ਜਿਨ੍ਹਾਂ ਨੂੰ ਜ਼ਿੰਦਗੀ ਪਿਆਰੀ ਹੈ ਮਰਨਗੇ ਉਹ ਵੀ

ਮੈਂ ਪੱਤੇ ਤੇ ਲਿੱਖਿਆ ਇਕ ਵਾਕ ਖੁਦ ਪੜ੍ਹਿਆ,

ਦਿਓ ਤਿਹਾਇਆਂ ਨੂੰ ਜਲ ਝੋਲ ਭਰਨਗੇ ਉਹ ਵੀ

Read 267 times Last modified on Saturday, 29 August 2026 12:50
ਸੁਰਜੀਤ ਪਾਤਰ

(ਛਪਿਆ ਅਕਤੂਬਰ 08, 2009 ਸੀਰਤ ਅਗਸਤ 2009 ਵਿੱਚੋਂ ਧੰਨਵਾਦ ਸਹਿਤ)
ਫ਼ੋਨ ਨੰਬਰ: 98145-04272